Hukamnama

Home > Hukamnama

Download Punjabi Fonts   
Heading Sorat'h, Fifth Mehl, Third House, Du-Padas
Bani ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ ilKq srUp AMg :322,625
Punjabi Meaning ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ।ਰਹਾਉ। ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ।੨।੧।੬੫।
English Meaning Sorat'h, Fifth Mehl, Third House, Du-Padas: One Universal Creator God. By The Grace Of The True Guru: Bathing in the nectar tank of Ram Das, all sins are erased. One becomes immaculately pure, taking this cleansing bath. The Perfect Guru has bestowed this gift. ||1|| God has blessed all with peace and pleasure. Everything is safe and sound, as we contemplate the Word of the Guru's Shabad. ||Pause|| In the Saadh Sangat, the Company of the Holy, filth is washed off. The Supreme Lord God has become our friend and helper. Nanak meditates on the Naam, the Name of the Lord. He has found God, the Primal Being. ||2||1||65||
Occasion *
Hukamnama Name * 
Date *
 



  • News

    Saikron Shraddhaluan Vallon Shastran De Darshan...

    more..

  • Chairman's Message

    As Chairman of the Takhat Sachkhand Sri Hazur Abchalnagar Sahib Gurudwara Board

    more..

" Online Room Booking... Online Donation..."